You are here

ਪੰਜਾਬ

ਲੋਕ ਗਾਇਕ ਸੰਜੀਵ ਜਲਾਲਾਬਾਦੀ ਨੂੰ ਦਿੱਤੀਆ ਸਰਧਾਜਲੀਆ

ਜਗਰਾਉ,ਹਠੂਰ,16,ਅਗਸਤ-(ਕੌਸ਼ਲ ਮੱਲ੍ਹਾ)-ਕਲੀਆ ਦੇ ਬਾਦਸਾਹ ਕੁਲਦੀਪ ਮਾਣਕ ਦੇ ਲਾਡਲੇ ਸਗਿਰਦ ਲੋਕ ਗਾਇਕ ਸੰਜੀਵ ਜਲਾਲਾਬਾਦੀ ਕੁਝ ਦਿਨ ਪਹਿਲਾ ਆਪਣੀ ਸੰਸਾਰੀ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਉਨ੍ਹਾ ਦੀ ਵਿਛੜੀ ਰੂਹ ਦੀ ਸ਼ਾਤੀ ਲਈ ਪ੍ਰਕਾਸ ਕੀਤੇ ਸ੍ਰੀ ਸਹਿਜ ਪਾਠਾ ਦੇ ਭੋਗ ਉਨ੍ਹਾ ਦੀ ਜਨਮ ਭੂੰਮੀ ਪਿੰਡ ਸੁੱਲਾ (ਜਲਾਲਾਬਾਦ) ਵਿਖੇ ਪਾਏ ਗਏ।ਇਸ ਮੌਕੇ ਰਾਗੀ ਸਿੰਘਾ ਨੇ ਵੈਰਾਗਮਈ ਕੀਰਤਨ ਕੀਤਾ।ਇਸ ਸਰਧਾਜਲੀ ਸਮਾਗਮ ਵਿਚ ਪਹੁੰਚੇ ਲੋਕ ਗਾਇਕ ਯੁੱਧਵੀਰ ਮਾਣਕ,ਲੋਕ ਗਾਇਕ ਦਲੇਰ ਪੰਜਾਬੀ,ਲੋਕ ਗਾਇਕ ਮੇਸੀ ਮਾਣਕ, ਲੋਕ ਗਾਇਕ ਜਗਦੇਵ ਖਾਨ,ਲੋਕ ਗਾਇਕ ਪ੍ਰਗਟ ਖਾਨ,ਲੋਕ ਗਾਇਕ ਹੈਰੀ ਮਾਣਕ, ਲੋਕ ਗਾਇਕ ਮਾਣਕ ਸੁਰਜੀਤ ਨੇ ਕਿਹਾ ਕਿ ਲੋਕ ਗਾਇਕ ਸੰਜੀਵ ਜਲਾਲਾਬਾਦੀ ਦੀ ਹੋਈ ਬੇਵਕਤੀ ਮੌਤ ਨਾਲ ਜਿਥੇ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਉਨ੍ਹਾ ਦੀ ਮੌਤ ਨਾਲ ਪੰਜਾਬੀ ਸੱਭਿਆਚਾਰ ਨੂੰ ਵੀ ਵੱਡਾ ਘਾਟਾ ਪਿਆ ਹੈ।ਉਨ੍ਹਾ ਕਿਹਾ ਕਿ ਲੋਕ ਗਾਇਕ ਸੰਜੀਵ ਜਲਾਲਾਬਾਦੀ ਦੇ ਗਾਏ ਮਿਆਰੀ ਗੀਤ ਹਮੇਸਾ ਹੀ ਕੰਨਾ ਵਿਚ ਰਸ ਘੋਲਦੇ ਰਹਿਣਗੇ ਅਤੇ ਉਨ੍ਹਾ ਨੂੰ ਹਮੇਸਾ ਹੀ ਸੁਰੀਲੇ ਕਲਾਕਾਰ ਵੱਜੋ ਜਾਣਿਆ ਜਾਵੇਗਾ।ਇਸ ਮੌਕੇ ਉਨ੍ਹਾ ਨਾਲ ਬੀਬੀ ਸਰਬਜੀਤ ਕੌਰ ਮਾਣਕ,ਸੁਖਵਿੰਦਰ ਪੰਛੀ,ਗੁਰਮੀਤ ਮੀਤ,ਦਲਵਿੰਦਰ ਦਿਆਲਪੁਰੀ,ਅਮਰੀਕ ਸਿੰਘ ਤਲਵੰਡੀ,ਬਲਵੀਰ ਮਾਨ,ਭੁਪਿੰਦਰ ਸਿੰਘ ਸੇਖੋਂ,ਮੇਘਾ ਮਾਣਕ,ਅਜਮੇਲ ਸਿੰਘ ਮੋਹੀ,ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

    ਅਜਾਦੀ ਦਿਵਸ ਮਨਾਇਆ

  ਹਠੂਰ,16,ਅਗਸਤ-(ਕੌਸ਼ਲ ਮੱਲ੍ਹਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੀ ਪ੍ਰਿੰਸੀਪਲ ਪਰਮਜੀਤ ਕੌਰ ਮੱਲ੍ਹਾ ਦੀ ਅਗਵਾਈ ਹੇਠ ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ ਵੱਲੋ ਸਕੂਲ ਵਿਖੇ 75ਵਾਂ ਅਜਾਦੀ ਦਿਹਾੜਾ ਮਨਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਮੱਲ੍ਹਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਸਕੂਲੀ ਬੱਚਿਆ ਵੱਲੋ ਰੰਗਾ-ਰੰਗ ਪ੍ਰੋਗਰਾਮ ਪੇਸ ਕੀਤਾ ਗਿਆ,ਜਿਸ ਵਿਚ ਲੋਕ ਗੀਤ,ਕਵੀਸਰੀ,ਕਵਿਤਾ,ਦੇਸ ਭਗਤੀ ਦੇ ਗੀਤ ਅਤੇ ਦੇਸ ਦੀ ਅਜਾਦੀ ਨੂੰ ਸਮਰਪਿਤ ਕੋਰੀਓ ਗ੍ਰਾਫੀ ਪੇਸ ਕੀਤੀ ਗਈ।ਇਸ ਮੌਕੇ ਚੇਅਰਮੈਨ ਜਗਜੀਤ ਸਿੰਘ ਯੂ ਐਸ ਏ ਨੇ ਬੱਚਿਆ ਨੂੰ ਅਜਾਦੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਅੰਤ ਵਿਚ ਚੇਅਰਪਰਸਨ ਸੁਖਦੀਪ ਕੌਰ ਯੂ ਐਸ ਏ ਨੇ ਸਮੂਹ ਪ੍ਰਬੰਧਕੀ ਕਮੇਟੀ ਅਤੇ ਸਕੂਲੀ ਬੱਚਿਆ ਦੇ ਮਾਪਿਆ ਦਾ ਧੰਨਵਾਦ ਕੀਤਾ ਅਤੇ ਇਲਾਕੇ ਤੋ ਪਹੁੰਚੇ ਪੰਚਾ,ਸਰਪੰਚਾ ਅਤੇ ਪ੍ਰੋਗਰਾਮ ਵਿਚ ਹਿਸਾ ਲੈਣ ਵਾਲੇ ਬੱਚਿਆ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾ ਨਾਲ ਵਾਈਸ ਪ੍ਰਿੰਸੀਪਲ ਕਸਮੀਰ ਸਿੰਘ,ਡਾ:ਚਮਕੌਰ ਸਿੰਘ,ਭਾਈ ਨਿਰਮਲ ਸਿੰਘ ਖਾਲਸਾ ਮੀਨੀਆ,ਹਰਪਾਲ ਸਿੰਘ ਮੱਲ੍ਹਾ,ਜਸਵਿੰਦਰ ਕੌਰ,ਰਮਨਦੀਪ ਕੌਰ,ਧਾਰਮਿਕ ਅਧਿਆਪਕ ਇੰਦਰਜੀਤ ਸਿੰਘ ਰਾਮਾ,ਹਰਦੀਪ ਸਿੰਘ ਚਕਰ,ਰਮਨਦੀਪ ਕੌਰ ਤੋ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਬੱਚਿਆ ਦੇ ਮਾਪੇ ਹਾਜ਼ਰ ਸਨ।

ਸੜਕ ਤੇ ਪ੍ਰੀਮਿਕਸ ਪਾਉਣ ਦੀ ਕੀਤੀ ਮੰਗ

ਹਠੂਰ,16,ਅਗਸਤ-(ਕੌਸ਼ਲ ਮੱਲ੍ਹਾ)-ਧੰਨ-ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾ ਵਾਲਿਆ ਦੀ ਯਾਦ ਵਿਚ ਸਥਾਪਿਤ ਕੀਤੇ ਮਾਰਗ ਤੇ ਪ੍ਰੀਮਿਕਸ ਪਾਉਣ ਦੀ ਇਲਾਕਾ ਨਿਵਾਸੀਆ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋ ਮੰਗ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਆਮ-ਆਦਮੀ ਪਾਰਟੀ ਦੇ ਯੂਥ ਆਗੂ ਕਰਮਜੀਤ ਸਿੰਘ ਡੱਲਾ ਨੇ ਦੱਸਿਆ ਕਿ ਨਾਨਕਸਰ,ਕਾਉਕੇ ਕਲਾਂ,ਡੱਲਾ,ਦੇਹੜਕਾ,ਮਾਣੂੰਕੇ ਅਤੇ ਝੋਰੜਾ ਤੱਕ 22 ਕਿਲੋਮੀਟਰ ਸੜਕ ਤੇ ਪੱਥਰ ਪੈ ਚੁੱਕਾ ਹੈ ਅਤੇ ਪ੍ਰੀਮਿਕਸ ਪਾਉਣਾ ਬਾਕੀ ਹੈ।ਉਨ੍ਹਾ ਕਿਹਾ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਚਲਦਾ ਹੋਣ ਕਰਕੇ ਪਿਛਲੇ ਲਗਭਗ ਗਿਆਰਾ ਮਹੀਨਿਆ ਤੋ ਇਹ ਸੜਕ ਬੰਦ ਹੋਣ ਕਾਰਨ ਇਲਾਕੇ ਦੀਆ ਸੰਗਤਾ ਵਾਇਆ ਜਗਰਾਉ ਹੋ ਕੇ ਨਾਨਕਸਰ ਦੇ ਦਰਸਨਾ ਲਈ ਜਾਦੀਆ ਹਨ ।ਉਨ੍ਹਾ ਕਿਹਾ ਕਿ ਇਸ ਸੜਕ ਤੇ ਪਾਏ ਪੱਥਰ ਕਾਰਨ ਰੋਜਾਨਾ ਹਾਦਸੇ ਵਾਪਰ ਰਹੇ ਹਨ।ਇਸ ਸੜਕ ਤੇ ਪੰਜਾਬ ਸਰਕਾਰ ਨੇ 40 ਪ੍ਰਤੀਸਤ ਅਤੇ ਕੇਂਦਰ ਸਰਕਾਰ ਨੇ 60 ਪ੍ਰਤੀਸਤ ਪੈਸਾ ਖਰਚ ਕਰਨਾ ਹੈ।ਉਨ੍ਹਾ ਕਿਹਾ ਕਿ 25 ਅਗਸਤ ਤੋ ਨਾਨਕਸਰ ਕਲੇਰਾ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮ ਸੁਰੂ ਹੋਣੇ ਹਨ ਪਰ ਸੜਕ ਨਾ ਬਣੀ ਹੋਣ ਕਰਕੇ ਸੰਗਤਾ ਨੂੰ ਭਾਰੀ ਮੁਸਕਲਾ ਦਾ ਸਾਹਮਣਾ ਕਰਨਾ ਪਏਗਾ।ਉਨ੍ਹਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ 25 ਅਗਸਤ ਤੋ ਪਹਿਲਾ-ਪਹਿਲਾ ਇਸ ਸੜਕ ਤੇ ਪ੍ਰੀਮਿਕਸ ਪਾਇਆ ਜਾਵੇ ਤਾਂ ਜੋ ਇਲਾਕੇ ਦੇ ਲੋਕਾ ਨੂੰ ਵੱਡੀ ਰਾਹਤ ਮਿਲ ਸਕੇ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਨਿਰਮਲ ਸਿੰਘ ਡੱਲਾ,ਪ੍ਰਧਾਨ ਜੋਰਾ ਸਿੰਘ,ਧੀਰਾ ਸਿੰਘ,ਕਰਮਜੀਤ ਸਿੰਘ ਕੰਮੀ,ਕਾਮਰੇਡ ਹਾਕਮ ਸਿੰਘ ਡੱਲਾ,ਇਕਬਾਲ ਸਿੰਘ,ਰੁਪਿੰਦਰਪਾਲ ਸਿੰਘ ਸਰਾਂ,ਬਲਵੀਰ ਸਿੰਘ,ਅਮਰਪ੍ਰੀਤ ਸਿੰਘ ਸਮਰਾ,ਰਛਪਾਲ ਸਿੰਘ,ਗਰਚਰਨ ਸਿੰਘ,ਅਵਤਾਰ ਸਿੰਘ,ਮਨਦੀਪ ਸਿੰਘ ਆਦਿ ਹਾਜ਼ਰ ਸਨ।ਇਸ ਸਬੰਧੀ ਜਦੋ ਪੰਜਾਬ ਮੰਡੀਕਰਨ ਬੋਰਡ ਜਗਰਾਉ ਦੇ ਜੇ ਈ ਪ੍ਰਮਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾ ਕਿਹਾ ਕਿ ਬਰਸਾਤ ਦਾ ਮੌਸਮ ਹੋਣ ਕਰਕੇ ਪ੍ਰੀਮਿਕਸ ਪਾਉਣ ਵਾਲੇ ਪਲਾਟ ਬੰਦ ਹਨ ਜਦੋ ਵੀ ਪਲਾਟ ਚਾਲੂ ਹੁੰਦੇ ਹਨ ਤਾਂ ਇਹ ਸੜਕ ਪਹਿਲ ਦੇ ਅਧਾਰ ਤੇ ਬਣਾਈ ਜਾਵੇਗੀ।
 

ਹਰਿਆਵਲ ਟੀਮ ਜਗਰਾਉਂ ਵਲੋਂ ਆਜ਼ਾਦੀ ਦਿਵਸ ਮਨਾਇਆ

ਜਗਰਾਉ 16 ਅਗਸਤ (ਅਮਿਤਖੰਨਾ)ਅੱਜ 75 ਵੇਂ ਆਜ਼ਾਦੀ ਦਿਹਾੜੇ ਮੌਕੇ ਹਰਿਆਵਲ ਪੰਜਾਬ ਸੀ੍ ਪ੍ਰਵੀਨ ਜੀ (ਸੰਯੋਜਕ ਪੰਜਾਬ )  ਜੀ ਦੇ ਨਿਰਦੇਸ਼ਾ ਅਧੀਨ ਹਰਿਆਵਲ ਟੀਮ ਜਗਰਾਉਂ ਵਲੋਂ ਅੱਜ ਅਗਵਾੜ ਖੁਆਜਾ ਬਾਜੂ ਵਿਖੇ ਆਜ਼ਾਦੀ ਦਾ ਸਮਾਗਮ ਤੇ ਦੇਸ਼ ਦਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸ਼ਮ ਟੀਮ ਵਲੋਂ ਝੰਡਾ ਲਹਿਰਾ ਕੇ ਕੀਤਾ ਗਿਆ ਇਸ ਮੌਕੇ  ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਲਈ ਆਏ ਹੋਏ ਸੱਜਣਾ ਨੂੰ  ਪੇ੍ਰਿਤ ਕੀਤਾ ਅਤੇ ਲੋਕਾਂ ਨੂੰ ਰੁੱਖ ਲਗਾਓ ਬੀਮਾਰੀ  ਭਜਾਉ ਦਾ ਨਾਰਾ ਦਿੱਤਾ ਗਿਆ ਇਸ ਮੌਕੇ ਬੂਟੇ ਵੰਡੇ ਗਏ ਅਤੇ ਮੌਕੇ ਤੇ ਟੀਮ ਵਲੋਂ ਰੁੱਖ ਲਗਾਏ ਗਏ ਇਸ ਮੌਕੇ ਟੋਨੀ ਵਰਮਾ,ਮੋਹਿਤਅਗਰਵਾਲ,ਕਿ੍ਸ਼ਨਕੁਮਾਰ,ਬਲਜਿੰਦਰਸਿੰਘ,,ਹਨੀ,ਰਾਘਵ,ਜੁਗਨੂੰ,ਜੱਸਾ,ਅਮਨ,ਰਾਜੂ,ਕਾਕਾ,ਆਦਿ ਹਾਜ਼ਰ ਸਨ ।

ਆਜ਼ਾਦੀ ਦਿਹਾੜੇ ਮੌਕੇ ਆਰਕੇ ਸਕੂਲ ਜਗਰਾਉਂ ਦੇ 150 ਸੌ ਬੱਚਿਆਂ ਨੂੰ ਬੂਟ ਵੰਡੇ  

ਜਗਰਾਉ 16 ਅਗਸਤ (ਅਮਿਤਖੰਨਾ)75 ਵਾਂ ਆਜ਼ਾਦੀ ਦਿਹਾੜਾ ਅੰਮ੍ਰਿਤ ਮਹਾਉਤਸਵ ਦੇ ਰੂਪ ਵਿੱਚ ਆਰਕੇ ਸਕੂਲ ਜਗਰਾਉਂ ਵਿੱਚ 150 ਜ਼ਰੂਰਤਮੰਦ ਬੱਚਿਆਂ ਲਈ ਖੁਸ਼ੀਆਂ ਲੈ ਕੇ ਆਇਆ  ਇਹ ਖ਼ੁਸ਼ੀ ਐਡਵੋਕੇਟ ਸੰਦੀਪ ਗੋਇਲ ਦੀ ਧਰਮ ਪਤਨੀ ਤਮੰਨਾ ਗੋਇਲ ਦੇ ਦਾਦਾ ਜੀ ਦੀ ਯਾਦ ਵਿੱਚ 150 ਬੱਚਿਆਂ ਨੂੰ ਬੂਟ ਵੰਡ ਕੇ ਦਿੱਤੀ ਗਈ  ਇਸ ਮੌਕੇ ਐਡਵੋਕੇਟ ਸੰਦੀਪ ਗੋਇਲ ਅਤੇ ਪੰਕਜ ਗੋਇਲ ਆਰਕੇ ਸਕੂਲ ਜਗਰਾਉਂ ਦੇ ਪੁਰਾਣੇ ਵਿਦਿਆਰਥੀ ਵੀ ਰਹੇ ਹਨ ਇਨ੍ਹਾਂ ਨੇ ਪਹਿਲਾਂ ਹੀ ਪਿਛਲੇ ਮਹੀਨੇ 150ਬੱਚਿਆਂ ਨੂੰ ਬੂਟ ਵੰਡੇ ਸੀ ਇਸ ਮੌਕੇ ਵਿਸ਼ੇਸ਼ ਰੂਪ ਵਿੱਚ  ਪਹੁੰਚੇ ਸੇਵਾ ਭਾਰਤੀ ਦੇ ਪ੍ਰਧਾਨ ਨਰੇਸ਼ ਗੁਪਤਾ  ਦਾ ਸਕੂਲ ਪ੍ਰਤੀ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ  ਇਸ ਮੌਕੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ, ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਨੇ ਗੋਇਲ ਪਰਿਵਾਰ ਦਾ ਧੰਨਵਾਦ ਕੀਤਾ ਇਸ ਮੌਕੇ ਵਾਈਸ ਪ੍ਰਿੰਸੀਪਲ ਰਾਕੇਸ਼ ਗੋਇਲ, ਸੀਮਾ ਸ਼ਰਮਾ, ਪਰਮਜੀਤ ਉੱਪ,ਲ ,ਸੰਤੋਸ਼ ਕੁਮਾਰੀ ,ਆਂਚਲ ,ਨਵਿਆ ਵੀ ਹਾਜ਼ਰ ਸਨ

ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਆਜ਼ਾਦੀ ਦਿਹਾੜੇ ਤੇ 33ਵੀਂ ਵਾਰ ਸਨਮਾਨਤ 

ਜਗਰਾਉ 16 ਅਗਸਤ (ਅਮਿਤਖੰਨਾ)ਪਿਛਲੇ 33 ਸਾਲਾਂ ਤੋਂ ਬਿਨਾਂ ਗ਼ੈਰ ਹਾਜ਼ਰ ਹੋਏ ਹਰ ਸਾਲ 15ਅਗਸਤ ਦੇ ਦਿਹਾੜੇ ਨੂੰ ਆਪਣੀ ਬੁਲੰਦ ਆਵਾਜ਼ ਨਾਲ ਨੇਪਰੇ ਚਾਨਣ ਵਾਲੇ ਆਰ ਕੇ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਨੂੰ 75 ਵੇਂ ਸੁਤੰਤਰਤਾ ਦਿਵਸ ਮੌਕੇ ਸ਼ਾਨਦਾਰ ਮੰਚ ਸੰਚਾਲਨ ਲਈ ਜਗਰਾਉਂ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ  ਇਹ ਐਵਾਰਡ ਕੈਪਟਨ ਨਰੇਸ਼ ਵਰਮਾ ਨੇ ਮੁੱਖ ਮਹਿਮਾਨ ਏ ਡੀ ਸੀ ਮੈਡਮ ਦਲਜੀਤ ਕੌਰ  ਐਡੀਸ਼ਨਲ ਜੱਜ ਸੁਮਨ ਪਾਰਕ ਐੱਸ ਡੀ ਐੱਮ ਵਿਕਾਸ ਹੀਰਾ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਆਪਣੇ ਕਰ ਕਮਲਾਂ ਨਾਲ ਦਿੱਤਾ

ਅਗਨੀਪੱਥ ਯੋਜਨਾ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਨੇ ਸੋਪਿਆ ਮੰਗ ਪੱਤਰ 

ਇਹ ਯੋਜਨਾ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਕਰੇਗੀ ਵਾਧਾ, ਨੌਜਵਾਨ ਹੋਣਗੇ ਬੇਭਰੋਸਗੀ ਦਾ ਸ਼ਿਕਾਰ 

ਲੁਧਿਆਣਾ-16 ਅਗਸਤ  ( ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ  ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਅਗਨੀਪੱਥ ਯੋਜਨਾ ਰੱਦ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਮੋਰਚੇ ਵਿੱਚ ਸਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਦੇ ਰਘਵੀਰ ਸਿੰਘ ਬੈਨੀਪਾਲ, ਕੁੱਲ ਹਿੰਦ ਕਿਸਾਨ ਸਭਾ ਦੇ ਚਮਕੌਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਹਰਦੇਵ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ (ਡਕੌਤਾ) ਦੇ ਮਹਿੰਦਰ ਸਿੰਘ ਕਮਾਲਪੁਰਾ, ਬੀਕੇਯੂ ਲੱਖੋਵਾਲ ਦੇ ਅਵਤਾਰ ਸਿੰਘ ਮੇਹਲੋ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਰੂਪਬਸੰਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਹਰਨੇਕ ਸਿੰਘ ਗੁੱਜਰਵਾਲ, ਐਕਸ ਸਰਵਿਸ ਮੈਨ ਦੇ ਸੂਬੇਦਾਰ ਦੇਵੀ ਦਿਆਲ ਨੇ ਮੰਗ ਪੱਤਰ ਸੋਪਦਿਆ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਵਧੀ ਹੈ। ਹੁਣ ਸਰਕਾਰ ਵੱਲੋਂ ਲਿਆਂਦੀ ਅਗਨੀਪੱਥ ਯੋਜਨਾ ਨਾਲ ਫ਼ੌਜ ਵਿੱਚ ਪੱਕੇ ਰੁਜ਼ਗਾਰ ਦੀ ਸਹੂਲਤ ਖਤਮ ਹੋ ਜਾਵੇਗੀ। ਇਸ ਨਾਲ ਨੌਜਵਾਨਾਂ ਅੰਦਰ ਬੇਭਰੋਸਗੀ ਪੈਦਾ ਹੋਵੇਗੀ। ਫ਼ੌਜ ਨੂੰ ਨਿੱਜੀ ਕੰਪਨੀਆਂ ਰਾਹੀ ਚਲਾਉਣ ਦਾ ਰਾਸਤਾ ਖੁੱਲ ਜਾਵੇਗਾ। ਜੋ ਕਿ ਕਿਸੇ ਵੀ ਤਰਾਂ ਦੇਸ਼ ਦੇ ਹਿਤ ਵਿੱਚ ਨਹੀਂ ਹੋਵੇਗਾ। ਉਹਨਾਂ ਮੰਗ ਕੀਤੀ ਕਿ ਇਸ ਯੋਜਨਾ ਨੂੰ ਰੱਦ ਕਰਕੇ ਪਹਿਲਾ ਦੀ ਤਰਾਂ ਫ਼ੌਜ ਵਿੱਚ ਭਰਤੀ ਕੀਤੀ ਜਾਵੇ। ਫ਼ੌਜੀਆਂ ਨੂੰ ਮਿਲਦੀਆਂ ਸਾਰੀਆਂ ਸਹੂਲਤਾਂ ਨੂੰ ਜਾਰੀ ਰੱਖਿਆ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਦੇਸ਼ ਦੇ ਪਬਲਿਕ ਸੈਕਟਰ ਦੇ ਮਹਿਕਮਿਆਂ ਵਿੱਚ ਖਾਲੀ ਪਈਆ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਪੱਕੇ ਤੌਰ ਤੇ ਭਰਿਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਉਹਨਾਂ ਦਾ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਣ ਦਾ ਭਰੋਸਾ ਦਿੱਤਾ। ਉਪਰੋਕਤ ਆਗੂਆਂ ਨੇ ਵੱਖਰੇ ਤੌਰ ਤੇ ਪੁਸ਼ੂਆ ਅੰਦਰ ਫੈਲੀ ਬਿਮਾਰੀ ਦੇ ਰੋਕ ਥਾਮ ਲਈ ਵਿਸ਼ੇਸ਼ ਟੀਮਾਂ ਬਣਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸੁਖਵਿੰਦਰ ਸਿੰਘ ਹੰਬੜਾ, ਜਸਵੀਰ ਸਿੰਘ ਝੱਜ, ਸਤਨਾਮ ਸਿੰਘ ਵੜੈਚ ਆਦਿ ਹਾਜ਼ਰ ਸਨ।

CM HONOURS SEVEN RENOWNED PERSONALITIES WITH STATE AWARD ON INDEPENDENCE DAY

Ludhiana, August 15- Punjab Chief Minister Bhagwant Mann on Monday conferred state award to seven eminent personalities for their outstanding contribution in various fields on Independence Day today. The awardees are social activists, theatre, sports personalities, a businessman and a government official, who had made extraordinary efforts to achieve their respective targets.Those honoured with state award at State Level Function at Guru Nanak Stadium included veteran journalist, educationist and Padma Shri Awardee Jagjit Singh Dardi from Patiala, Social Activist and Head of Aasra Welfare Society Ramesh Kumar Mehta from Bathinda, Eminent theatre personality Pran Sabharwal of Patiala, Musician and Singer Hargun Kaur from Amritsar, tractor manufacturer and businessman Amarjeet Singh from Patiala, Shot Putter Jasmine Kaur and Senior Consultant E-governance Mission team (Department of Governance Reforms and Public Grievances) Jasminder Singh of Mohali.

News By ;  Manjinder Gill ( 7888466199 )

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਲੁਧਿਆਣਾ, 15 ਅਗਸਤ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ। ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।

News By ;  Manjinder Gill ( 7888466199 )

 

 

ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ 'ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ - ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ

ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ  ... ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ

ਈਸੜੂ (ਲੁਧਿਆਣਾ), 15 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ 'ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਰਤਰ ਹੋਵੇਗਾ। ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ 'ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸੇ ਵੀ ਕੀਮਤ 'ਤੇ ਸੂਬੇ ਦੀ ਅਮਨ-ਸ਼ਾਂਤੀ ਭੰਗ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਹਾਲ ਹੀ ਵਿੱਚ ਸਮਾਪਤ ਹੋਈ ਮੀਟਿੰਗ ਵਿੱਚ ਪਾਣੀ ਦੇ ਡਿੱਗਦੇ ਪੱਧਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪਾਣੀ, ਜੋ ਕਿ ਪੰਜਾਬ ਦਾ ਇਕਲੌਤਾ ਕੀਮਤੀ ਕੁਦਰਤੀ ਸਰੋਤ ਹੈ, ਨੂੰ ਬਚਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਥੋਂ ਤੱਕ ਪਾਣੀ ਦੇ ਪੱਧਰ ਦਾ ਸਵਾਲ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਜੋ ਹਾਈ ਪਾਵਰ ਮੋਟਰਾਂ ਦੁਬਈ ਅਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਪਾਵਰ ਦੀਆਂ ਮੋਟਰਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ 'ਤੇ ਤੁਰੰਤ ਰੋਕ ਲਗਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਲਈ ਤਰਸਣਾ ਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਪਾਣੀ ਨੂੰ ਬਚਾਇਆ ਜਾ ਸਕੇ। ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਜਗ੍ਹਾ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਜਗਤਾਰ ਸਿੰਘ ਦਿਆਲਪੁਰਾ ਅਤੇ ਜਸਵੰਤ ਸਿੰਘ ਗੱਜਣਮਾਜਰਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

News By ;  Manjinder Gill ( 7888466199 )

 

'ਆਮ ਆਦਮੀ ਮੁਹੱਲਾ ਕਲੀਨਿਕ' ਦਾ ਬੀਬੀ ਮਾਣੂੰਕੇ ਵੱਲੋਂ ਉਦਘਾਟਨ

ਆਮ ਆਦਮੀ ਪਾਰਟੀ ਨੇ ਅੱਜ ਦੂਜੀ ਵੱਡੀ ਗਰੰਟੀ ਪੂਰੀ ਕਰ ਦਿੱਤੀ ਹੈ-ਵਿਧਾਇਕਾ ਮਾਣੂੰਕੇ
ਜਗਰਾਉ 15 ਅਗਸਤ (ਅਮਿਤਖੰਨਾ)  75ਵੇਂ ਅਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 75 ਨਵੇਂ 'ਆਮ ਆਦਮੀ ਮੁਹੱਲਾ ਕਲੀਨਿਕ' ਸ਼ੁਰੂ ਕੀਤੇ ਗਏ ਹਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਵਿਖੇ ਵੀ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ 'ਆਮ ਆਦਮੀ ਮੁਹੱਲਾ ਕਲੀਨਿਕ' ਬਣਾਇਆ ਗਿਆ ਹੈ। ਜਿਸ ਦਾ ਉਦਘਾਟਨ ਹਲਕਾ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਰੀਬਨ ਕੱਟਕੇ ਪੂਰੇ ਜ਼ਾਹੋ-ਜ਼ਲਾਲ ਨਾਲ ਕੀਤਾ ਗਿਆ। ਇਸ ਮੌਕੇ ਉਹਨਾ ਦੇ ਨਾਲ ਵਧੀਕ ਡਿਪਟੀ ਕਮਿਸ਼ਨ ਜਗਰਾਉਂ ਮੈਡਮ ਦਲਜੀਤ ਕੌਰ ਅਤੇ ਐਸ.ਡੀ.ਐਮ.ਜਗਰਾਉਂ ਵਿਕਾਸ ਹੀਰਾ ਵੀ ਮੌਜੂਦ ਸਨ। ਖੁਸ਼ੀ 'ਚ ਖੀਵੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਹੁਣ ਮੱਧਵਰਗੀ ਅਤੇ ਗਰੀਬ਼ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਕੋਈ ਵੀ ਮਰੀਜ਼ ਦਵਾਈ ਤੋਂ ਵਾਂਝਾ ਨਹੀਂ ਰਹੇਗਾ। ਕਿਉਂਕਿ ਅੱਜ ਆਮ ਆਦਮੀਂ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀ ਹੋਈ ਦੂਜੀ ਗਰੰਟੀ 75 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਕੇ ਕਰ ਦਿੱਤੀ ਹੈ। ਉਹਨਾਂ ਆਖਿਆ ਕਿ ਇਸ ਮੁਹੱਲਾ ਕਲੀਨਿਕ ਵਿੱਚ ਇੱਕ ਐਮ.ਬੀ.ਬੀ.ਐਸ.ਡਾਕਟਰ, ਇੱਕ ਕਲੀਨੀਕਲ ਸਹਾਇਕ, ਇੱਕ ਫਾਰਮੇਸੀ ਅਫ਼ਸਰ ਅਤੇ ਲੈਬਾਟਰੀ ਸਟਾਫ ਲੋਕਾਂ ਦੀ ਸਹੂਲਤ ਲਈ 'ਆਮ ਆਦਮੀ ਮੁਹੱਲਾ ਕਲੀਨਿਕ' ਵਿੱਚ ਹਾਜ਼ਰ ਰਹੇਗਾ। 'ਆਮ ਆਦਮੀ ਮੁਹੱਲਾ ਕਲੀਨਿਕਾਂ' ਵਾਸਤੇ ਇਹ ਸਟਾਫ਼ ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ਨਾਲੋਂ ਵੱਖਰੇ ਤੌਰਤੇ ਤੈਨਾਤ ਕੀਤਾ ਗਿਆ ਹੈ। ਬੀਬੀ ਮਾਣੂੰਕੇ ਨੇ ਦੱਸਿਆ ਇਸ ਮੁਹੱਲਾ ਕਲੀਨਿਕ ਵਿੱਚ 100 ਤੋਂ ਵੱਧ ਟੈਸਟ ਮੁਫ਼ਤ ਹੋਣਗੇ, ਦਵਾਈਆਂ ਮੁਫ਼ਤ ਮਿਲਣਗੀਆਂ, ਅਤਿ-ਅਧੁਨਿਕ ਤਰੀਕੇ ਨਾਲ ਮੁਢਲਾ ਇਲਾਜ਼ ਹੋਵੇਗਾ, ਇਲਾਜ਼ ਲਈ ਦੂਰ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਖੱਜਲ-ਖੁਆਰੀ ਖਤਮ ਹੋਵੇਗੀ, 90 ਪ੍ਰਤੀਸ਼ਤ ਹਲਕੇ ਦੇ ਲੋਕ ਇਲਾਜ਼ ਤੋਂ ਬਾਅਦ ਇਸ ਮੁਹੱਲਾ ਕਲੀਨਿਕ ਤੋਂ ਹੀ ਠੀਕ ਹੋ ਜਾਣਗੇ। ਉਹਨਾਂ ਦਾਅਵਾ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਸੀ, ਉਹ ਕਰ ਵਿਖਾਇਆ ਹੈ ਅਤੇ ਲੋਕ ਹੁਣ ਬਿਨਾਂ ਕਿਸੇ ਮਹਿੰਗੇ ਟੈਸਟਾਂ ਦੇ ਡਰ-ਭੈਅ ਤੋਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਵਿੱਚ ਇਲਾਜ਼ ਕਰਵਾ ਸਕਣਗੇ। ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਐਮ.ਓ.ਜਗਰਾਉਂ ਡਾ:ਪ੍ਰਦੀਪ ਮਹਿੰਦਰਾ, ਅਮਰਦੀਪ ਸਿੰਘ ਟੂਰੇ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਗੁਰਪ੍ਰੀਤ ਕੌਰ, ਐਡਵੋਕੇਟ ਕਰਮ ਸਿੰਘ ਸਿੱਧੂ, ਬਲਜੀਤ ਸਿੰਘ, ਲਖਵੀਰ ਸਿੰਘ ਲੱਖਾ, ਦਕਸ਼ਵੀਰ ਸਿੰਘ, ਸੂਬੇਦਾਰ ਕਮਲਜੀਤ ਸਿੰਘ ਹੰਸਰਾ, ਨਿਰਭੈ ਸਿੰਘ ਕਮਾਲਪੁਰਾ, ਦਲਜੀਤ ਸਿੰਘ ਕਮਾਲਪੁਰਾ, ਸ਼ਮਸ਼ੇਰ ਸਿੰਘ ਕਮਾਲਪੁਰਾ, ਗੋਪਾਲ ਸਿੰਘ ਕਮਾਲਪੁਰਾ, ਜਗਸੀਰ ਸਿੰਘ ਪੰਚ ਗਾਲਿਬ ਰਣ ਸਿੰਘ, ਛਿੰਦਰਪਾਲ ਸਿੰਘ ਮੀਨੀਆਂ, ਗੋਪੀ ਸ਼ਰਮਾਂ, ਗੁਰਨਾਮ ਸਿੰਘ ਭੈਣੀ ਸਰਪੰਚ, ਗੁਰਚਰਨ ਸਿੰਘ ਨਿੱਕਾ, ਰਵਿੰਦਰ ਸਿੰਘ ਗਾਲਿਬ, ਕੁਲਵੀਰ ਸਿੰਘ ਗਾਲਿਬ, ਚੇਅਰਮੈਨ ਹਰਜਿੰਦਰ ਸਿੰਘ ਤਿਹਾੜਾ,  ਹੈਪੀ ਜਗਰਾਉਂ, ਡਾਇਰੈਕਟਰ ਹਰਪ੍ਰੀਤ ਸਿੰਘ ਮਾਣੂੰਕੇ, ਜਗਰੂਪ ਸਿੰਘ ਕਾਉਂਕੇ, ਸੁਖਵਿੰਦਰ ਸਿੰਘ ਕਾਕਾ, ਲਖਵੀਰ ਸਿੰਘ ਲੱਕੀ ਮਾਣੂੰਕੇ, ਜਸਪਾਲ ਸਿੰਘ ਮਾਣੂੰਕੇ, ਸੁਖਦੇਵ ਸਿੰਘ ਕਾਉਂਕੇ ਕਲਾਂ, ਫਤਹਿ ਸਿੰਘ ਕਾਉਂਕੇ, ਗੁਰਦੇਵ ਸਿੰਘ ਚਕਰ, ਗੁਰਦੀਪ ਸਿੰਘ ਚਕਰ, ਸਰਪੰਚ ਬਲਦੇਵ ਸਿੰਘ ਅਮਰਗੜ੍ਹ ਕਲੇਰ, ਨਿਸ਼ਾਨ ਸਿੰਘ ਲੀਲਾਂ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਬਲਜੀਤ ਸਿੰਘ ਫਤਹਿਗੜ ਸਿਵੀਆਂ, ਦਵਿੰਦਰ ਸਿੰਘ ਜਨੇਤਪੁਰਾ, ਇੰਦਰਜੀਤ ਸਿੰਘ ਲੰਮੇ ਆਦਿ ਵੀ ਹਾਜ਼ਰ ਸਨ

News By ;   Manjinder Gill ( 7888466199 )

ਕਲਗੀਧਰ ਟਰੱਸਟ ਬੜੂ ਸਾਹਿਬ ਵਾਲਿਆਂ ਦੀ ਸੰਸਥਾ ਹੇਠ ਚੱਲ ਰਹੀ ਅਕਾਲ ਅਕੈਡਮੀ ਮਨਾਲ ਵਿੱਚ  75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ

ਬਰਨਾਲਾ / ਮਹਿਲਾ ਕਲਾਂ- 15 ਅਗਸਤ   (ਗੁਰਸੇਵਕ ਸੋਹੀ ) -ਪ੍ਰੋਗਰਾਮ ਦੀ ਆਰੰਭਤਾ ਬੱਚਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਕੀਤੀ ਗਈ। ਉਪਰੰਤ ਪ੍ਰਿੰਸੀਪਲ ਮੈਡਮ ਚਰਨਦੀਪ ਕੌਰ ਤੇ ਸਟਾਫ਼ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਜਨ- ਗਣ- ਮਨ ਗਾਇਨ ਕੀਤਾ ਗਿਆ। ਇਸ ਤੋਂ ਬਾਅਦ ਵਿੱਚ ਬੱਚਿਆਂ ਵੱਲੋ ਪਰੇਡ ਕੀਤੀ ਗਈ।
ਵਿਦਿਆਰਥੀਆਂ ਵੱਲੋਂ ਅਧਿਆਪਕਾ ਦੇ ਸਹਿਯੋਗ ਨਾਲ ਕਈ ਤਰ੍ਹਾਂ ਦੀਆਂ ਆਈਟਮਾਂ ਵੀ ਤਿਆਰ ਕੀਤੀਆਂ ਗਈਆਂ। ਜਿਵੇਂ ਕਿ ਛੋਟੇ ਬੱਚਿਆਂ ਵਲੋਂ ਕੋਰਿਓ ਗ੍ਰਾਫੀ ਕੀਤੀ ਗਈ  ।ਵਿਦਿਆਰਥੀਆਂ ਵੱਲੋਂ ਪੰਜਾਬੀ ,ਹਿੰਦੀ ਅਤੇ ਅੰਗਰੇਜ਼ੀ ਭਾਸ਼ਣ ਮੁਕ਼ਾਬਲੇ ਕਰਾਏ ਗਏ ਜਿਨ੍ਹਾਂ ਵਿੱਚ ਬੱਚਿਆਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਕਿ ਸੁਤੰਤਰਤਾ ਦਿਵਸ ਜਾਂ 15 ਅਗਸਤ ਦਾ ਸਾਡੇ ਰਾਸ਼ਟਰੀ ਤਿਉਹਾਰਾਂ ਵਿੱਚ ਵਿਸ਼ੇਸ਼ ਮਹੱਤਵ ਹੈ. ਸਾਰੇ ਕੌਮੀ ਤਿਉਹਾਰਾਂ ਵਿੱਚ ਇਸਦੀ ਮਹੱਤਤਾ ਸਭ ਤੋਂ ਵੱਧ ਹੈ ਕਿਉਂਕਿ ਇਸ ਦਿਨ ਸਾਨੂੰ ਸਦੀਆਂ ਦੀ ਬਦਨਾਮੀ ਦੀ ਸ਼੍ਰੇਣੀ ਤੋਂ ਆਜ਼ਾਦੀ ਮਿਲੀ ਹੈ.ਇਸ ਦਿਨ ਅਸੀਂ ਪੂਰੀ ਤਰ੍ਹਾਂ ਸੁਤੰਤਰ ਹੋ ਕੇ ਆਪਣੇ ਸਮਾਜ ਅਤੇ ਰਾਸ਼ਟਰ ਦੀ ਸੰਭਾਲ ਕੀਤੀ.ਬੱਚਿਆਂ ਵਲੋਂ ਦੇਸ ਭਗਤੀ ਨਾਲ ਸਬੰਧਤ ਕਵਿਤਾਵਾਂ ਗਾਈਆਂ ਗਈਆ। ਪੂਰੇ ਹੀ ਸਕੂਲ ਵੱਲੋਂ ਇਸ ਦਿਨ ਨੂੰ ਮਹੱਤਤਾ ਦਿੱਤੀ ਗਈ। ਉਪਰੰਤ ਪ੍ਰਿੰਸੀਪਲ ਮੈਡਮ ਚਰਨਦੀਪ ਕੌਰ ਨੇ ਦਸਿਆ ਇਸ ਪਵਿੱਤਰ ਅਤੇ ਬਹੁਤ ਮਹੱਤਵਪੂਰਨ ਰਾਸ਼ਟਰੀ ਤਿਉਹਾਰ ਦੇ ਸ਼ੁਭ ਅਵਸਰ ਤੇ, ਸਾਨੂੰ ਆਪਣੀ ਕੌਮ ਦੇ ਅਮਰ ਸ਼ਹੀਦਾਂ ਪ੍ਰਤੀ ਦਿਲੋਂ ਸ਼ਰਧਾ ਪ੍ਰਗਟ ਕਰਦਿਆਂ ਅਤੇ ਉਨ੍ਹਾਂ ਦੇ ਜੀਵਨ ਵਿੱਚ ਉਨ੍ਹਾਂ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਨਿਰਮਾਣ ਵੱਲ ਕਦਮ ਵਧਾਉਣੇ ਚਾਹੀਦੇ ਹਨ। ਸਾਰੇ ਹੀ ਬੱਚਿਆਂ ਅਤੇ ਅਧਿਆਪਕਾਂ ਨੂੰ ਤਿਰੰਗਾ ਝੰਡਾ ਦਿੱਤਾ ਗਿਆ ਅਤੇ ਸਭ ਨੇ ਆਪਣੇ ਆਪਣੇ ਘਰ ਵਿੱਚ ਲਹਿਰਾਇਆ।

CM FULFILS ANOTHER MUCH AWAITED POLL PROMISE, DEDICATES TO THE PEOPLE AAM AADMI CLINIC AT LUDHIANA

75 SUCH CLINICS WERE DEDICATED TO THE PEOPLE OF PUNJAB TODAY TO PROVIDE FREE HEALTH SERVICES

Ludhiana, August 15- Fulfilling a much awaited poll promise to provide free and quality health services to people of Punjab, Chief Minister Bhagwant Mann today dedicated an 'Aam Aadmi Clinic' near the Chand cinema in Ludhiana. A total of 75 such clinics were simultaneously inaugurated across the state, setting in motion the first step towards revolutionizing primary health care facilities in Punjab. "On this historic day, the Aam Aadmi government has dedicated these clinics to people to ensure that they have access to quality Healthcare services, without paying a single penny" said the Chief Minister while dedicating the clinic. The Chief Minister said that these clinics will be opened in every nook and corner of the state, adding, that in big villages two such clinics will be opened for the convenience of the people. He said that in the first phase 75 such Aam Aadmi clinics have been dedicated to people to mark the 75th Independence Day. The Chief Minister said that every Aam Aadmi clinic will have a staff of 4-5 persons including a MBBS Doctor, lab technician, nurse to diagnose and treat the patients. Bhagwant Mann said that 41 packages with around 100 clinical tests will be offered to the people free of cost in these Aam Aadmi Clinics. He said that his government has fulfilled one of the major poll promises with setting up of these clinics both in urban and rural areas. The Chief Minister envisioned that these clinics will be a stepping stone in revamping the healthcare system in Punjab. Bhagwant Mann expressed hope that 90% of patients will get treated from these clinics only thereby reducing the burden in hospitals. He said that only the serious patients with major ailments will be further referred to the hospitals. The Chief Minister said that this revolutionary decision will rejuvenate the Healthcare system in state. He said that patients will have facility of online appointment in these Clinics. Bhagwant Mann said that these clinics will provide free medicines and primary diagnostic facilities.

The Chief Minister reiterated that the state government is according top priority to Health and education sectors. He said that the Government Civil Hospitals across the state will be spruced up in the coming days for imparting quality health services to people. Bhagwant Mann also said that around 2140 well qualified Doctors have applied for these posts. Prominent among those present on the occasion included MLAs Madan Lal Bagga, Daljit Singh Grewal, Jeevan Singh Sangowal, Kulwant Singh Sidhu, Hardeep Singh Mundian and Manwinder Singh Giaspura, ACS to CM A Venu Prasad, DC Surabhi Malik, Commissioner of Police Dr Kaustubh Sharma besides several others.

News By ;  Manjinder Gill ( 7888466199 )

ਮੁੱਖ ਮੰਤਰੀ ਨੇ ਵੱਡੀ ਚੋਣ ਗਾਰੰਟੀ ਪੂਰੀ ਕੀਤੀ, ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ

75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ

ਲੁਧਿਆਣਾ, 15 ਅਗਸਤ- ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ। ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਮਨਵਿੰਦਰ ਸਿੰਘ ਗਿਆਸਪੁਰਾ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ ਆਦਿ ਹਾਜ਼ਰ ਸਨ।

News By ;  Manjinder Gill ( 7888466199 )

STATE GOVERNMENT IS COMMITTED TO MAKE 'RANGLA PUNJAB' : BHAGWANT MANN

CM EXHORTS PEOPLE TO WAGE WAR AGAINST SOCIAL MALADIES LIKE UNEMPLOYMENT, CORRUPTION, COMMUNALISM AND OTHERS

HOISTS THE TRICLOR AT GURU NANAK STADIUM

Ludhiana, August 15- Punjab Chief Minister Bhagwant Mann today called upon people to join hands and wage a war against social maladies like unemployment, corruption, communalism and social discrimination to realise the dreams of our freedom fighters and make a 'Rangla Punjab ' Addressing a gathering at the state level function to mark Independence Day at Guru Nanak Stadium here today, the Chief Minister said that these maladies are hampering the progress of the state and prosperity of its people. Hoisting the Tricolour on the occasion, he said that the time has come to weed out these maladies, adding that this mission cannot be accomplished without the active support of the people. The Chief Minister said that it is a matter of great pride and honour for every Indian that our country has completed 75 years as an Independent and democratic Republic today. Congratulating all the countrymen especially Punjabis in India and across the world on this historic occasion, Bhagwant Mann said that India’s road to independence was long and hard, but equally difficult is the path to maintain this freedom. The Chief Minister also said that as a colony of British Empire our country had suffered a lot and the brave and determined heroes of our freedom struggle made enormous sacrifices to remove the shackles of foreign imperialism. He said that is on record that more than 80% of the great patriots who laid down their lives or were subjected to British tyranny in one form or other were Punjabis. Bhagwant Mann said that a string of gems like Baba Ram Singh, Shaheed-e-Azam Bhagat Singh, Shaheed Rajguru, Shaheed Sukhdev, Lala Lajpat Rai, Shaheed Udham Singh, Kartar Singh Sarabha, Diwan Singh Kalepani and many others, shed their blood to achieve an independent nation for us. The Chief Minister said that it is unfortunate if some people are posing questions over the contribution of great martyrs. He reminded the people that these great national heroes and martyrs relentlessly fought to free the country from the shackles of the British regime. He said questioning the credentials of martyrs is an unpardonable crime. The Chief Minister asserted that even today Punjabis are at forefront to safeguard the borders of the country. He said that Punjabis led the nation from the front whenever India faced any challenge from internal or external aggression. It is a known fact that the hard working and resilient farmers of the state have played a crucial role in making the country self-reliant in food production, Bhagwant Mann added. The Chief Minister lamented that even 75 years after Independence the dreams of our freedom fighters and great national heroes like Shaheed-e-Azam Bhagat Singh and Baba Sahib Dr BR Ambedkar remain unfulfilled. He said that people had high hopes from the many governments that assumed power in the state through the decades after independence, but most served to dash these hopes because corruption, poverty, unemployment and many other ills are still deeply embedded in the state. Bhagwant Mann said that Aam Aadmi government which assumed the charge of office early this year has come like a breath of fresh air into Punjab as it is not only committed to fulfil the aspirations of people of the state, but has pledged to fulfil the dreams of our freedom fighters. Exhorting all Punjabis to play an active role to once again make Punjab prosperous and a front runner state of the country, the Chief Minister said that the sapling planted by people of state in form of bringing government of Aam Aadmi in assembly elections held early this year, has started bearing fruits now. He said that from now onwards Punjab will daily script a new success story of development and progress. Bhagwant Mann said that new vistas of employment will be generated and the state will soon become a ‘Rangla Punjab’. The Chief Minister asserted that with the active support and cooperation of our people the state government is working hard to realise the dream of freedom fighters. He expressed hope that Punjab will scale new heights of development and prosperity in the state. On this momentous occasion, Bhagwant Mann urged the people to rededicate themselves to cement the bonds of love, peace and communal harmony enshrined by our great Gurus and saints, and to fulfil the vision of our freedom fighters and national heroes. The Chief Minister asked the people to remain vigilant of the nefarious designs of some fissiparous forces to destabilise the state. He said that these forces want to derail the peace and progress of state. Bhagwant Mann said that though the land of Punjab is very fertile and anything can be grown on it but seeds of hatred and communalism can never germinate here. Invoking the bani of Sri Guru Nanak Dev ji, the Chief Minister urged the people to refrain from the inhuman practice of female foeticide. He said that girls must be given a chance to excel in life. Bhagwant Mann said that girls are today proving their mettle in every field and becoming an equal partner in socio-economic growth of country. The Chief Minister further said that great Gurus have shown the way to Punjabis to fight against tyranny, injustice and oppression. He said that bani and life of great Guru sahibans have ever inspired the Punjabis to make supreme sacrifices at the altar of motherland. Bhagwant Mann said that we must follow the footsteps of great Gurus, saints and seers to serve the state zealously. The Chief Minister also said that from day one in office, the state government is making every effort to restore the glory of Punjab. He said that though the path is strewn with thorns but intentions of state government are noble and determined. Bhagwant Mann said that the state government is working closely with the people and in unison with the ideals of Shaheed Bhagat Singh and Baba Sahib Dr BR Ambedkar, to achieve these goals. The Chief Minister asserted that in order to provide quality and timely health services to the people, the state government is dedicating 75 Aam Aadmi clinics to mark 75th Independence Day today. He said that these clinics will offer 41 health packages with nearly 100 clinical tests free of cost to the people. Bhagwant Mann envisaged that these clinics as the cornerstone to revamp of the healthcare system in Punjab. Likewise, the Chief Minister further said that the state government is committed to rejuvenate Education system in state to reverse the trend of brain drain. He said that towards this end, the state government has adopted a Multi-pronged approach that is aimed at transforming government schools into ‘Schools of Eminence’. Likewise, Bhagwant Mann said 16 new medical colleges will come in the state during coming five years. The Chief Minister also said that in a path breaking initiative his government provided 600 units of free power per billing cycle to every section of society. He said that as a result of this, 51 lakh households out of total 74 lakh will get zero electricity bill in the month of September. Likewise, Bhagwant Mann said that 68 lakh household will get zero power bill in January, which will be roughly 90% of the total households of the state. The Chief Minister reiterated that the state government will not allow the textile park to come up at Mattewara, which are the lungs of Ludhiana. He said that the Punjab government has already offered alternative land sites for the project to Government of India. Bhagwant Mann said that the state government is committed to save the environment of state. Earlier, the Chief Minister accompanied by Chief Secretary Vijay Kumar Janjua and Director General of Police Gaurav Yadav, inspected the parade led by parade commander ASP Maninder Singh, IPS. He also took a salute from an impressive march past by 11 contingents of Punjab Police, Punjab Home Guards, Punjab Armed Police, NCC Girls and Boys, Bharat Scouts and Guides besides the Punjab Police Brass band and other school bands. On the occasion, the students of various local schools presented a colorful variety program including Bhangra, Gidha, Group Dance, PT show and group singing. The Chief Minister also felicitated Freedom fighters and their kin in recognition of their valuable contribution in the freedom struggle of the country. Prominent among present on the occasion included MLAs Sarvjit Kaur Manuke, Rajinderpal Kaur Chinna, Daljit Singh Grewal, Madan Lal Bagga, Gurpreet Bassi Gogi, Jeewan Singh Sangowal, Ashok Parashar Pappi, Kulwant Sidhu, Hardeep Singh Mundian, Jagtar Singh Dyalpura, Manvinder Singh Giaspura, Hakam Singh Thekedar, Mayor Balkar Singh Sandhu, Additional Chief Secretary to CM A Venu Prasad, District and Sessions Judge Manish Singhal, Deputy Commissioner Surabhi Malik, Commissioner of Police Dr Kaustubh Sharma, Senior AAP leaders Suresh Goyal, Harbhupinder Singh Dharaur, Dr KNS Kang, Jassi Khangura, Sharanpal Singh Makkar, Amandeep Singh Mohi and others.

News By ;  Manjinder Gill ( 7888466199 )

‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਵਾਦ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜੰਗ ਵਿੱਢਣ ਦਾ ਸੱਦਾ

ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ, 15 ਅਗਸਤ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਅਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ।ਇੱਥੇ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਇਸ ਮਹਾਨ ਕਾਰਜ ਲਈ ਦ੍ਰਿੜ੍ਹ ਸੰਕਲਪ ਹੈ ਪਰ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਅਤੇ ਅਸੀਂ ਖ਼ੁਸ਼ਕਿਸਮਤ ਹਾਂ, ਜੋ ਇਸ ਮੌਕੇ ਦੇ ਗਵਾਹ ਬਣੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਰਾਹ ਕਾਫ਼ੀ ਲੰਮੀ ਤੇ ਚੁਣੌਤੀ ਭਰਪੂਰ ਸੀ ਪਰ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਰਾਹ ਵੀ ਉਨੀ ਹੀ ਮੁਸ਼ਕਲ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਕਾਲੋਨੀ ਵਜੋਂ ਸਾਡੇ ਮੁਲਕ ਨੂੰ ਬਹੁਤ ਸਾਰੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਕੌਮੀ ਨਾਇਕਾਂ ਵੱਲੋਂ ਸਮਰਪਣ ਤੇ ਬਹਾਦਰੀ ਨਾਲ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਨਾਲ ਹੀ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਵੱਢੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਬਰਤਾਨਵੀ ਅੱਤਿਆਚਾਰ ਵਿਰੁੱਧ ਲੜਾਈ ਵਿੱਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਕਈ ਹੋਰ ਸੁਤੰਤਰਤਾ ਸੰਗਰਾਮੀਆਂ ਨੇ ਸਾਡੇ ਲਈ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਖ਼ੂਨ ਡੋਲਿਆ।ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਕੁੱਝ ਲੋਕ, ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਮਾਤ ਭੂਮੀ ਲਈ ਪਾਏ ਯੋਗਦਾਨ ਉਤੇ ਸਵਾਲ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਇਨ੍ਹਾਂ ਮਹਾਨ ਕੌਮੀ ਨਾਇਕਾਂ ਤੇ ਸ਼ਹੀਦਾਂ ਨੇ ਦੇਸ਼ ਨੂੰ ਬਰਤਾਨਵੀ ਸ਼ਾਸਨ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕਿਵੇਂ ਲੰਮੀ ਜਦੋ-ਜਹਿਦ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਪਾਏ ਯੋਗਦਾਨ ਉਤੇ ਸਵਾਲ ਚੁੱਕਣਾ ਇਕ ਘਿਨਾਉਣਾ ਤੇ ਨਾ ਮੁਆਫ਼ੀਯੋਗ ਅਪਰਾਧ ਹੈ।ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਅੱਜ ਵੀ ਪੰਜਾਬੀ ਸਭ ਤੋਂ ਮੂਹਰੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕਿਸੇ ਅੰਦਰੂਨੀ ਜਾਂ ਬਾਹਰੀ ਹਮਲੇ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਜੱਗ ਜ਼ਾਹਰ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਮਿਹਨਤ ਤੇ ਲਗਨ ਨਾਲ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਅਹਿਮ ਭੂਮਿਕਾ ਨਿਭਾਈ।ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਰਗੇ ਮਹਾਨ ਕੌਮੀ ਨਾਇਕਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਸੂਬੇ ਵਿੱਚ ਆਈਆਂ ਕਈ ਸਰਕਾਰਾਂ ਤੋਂ ਲੋਕਾਂ ਨੂੰ ਬਹੁਤ ਵੱਡੀਆਂ ਆਸਾਂ ਸਨ ਪਰ ਭ੍ਰਿਸ਼ਟਾਚਾਰ, ਗੁਰਬਤ, ਬੇਰੋਜ਼ਗਾਰੀ ਕਾਰਨ ਲੋਕਾਂ ਦੀਆਂ ਉਮੀਦਾਂ ਧੁੰਦਲੀਆਂ ਪੈ ਗਈਆਂ ਅਤੇ ਇਨ੍ਹਾਂ ਵਿੱਚੋਂ ਕਈ ਬੁਰਾਈਆਂ ਅਜੇ ਵੀ ਸੂਬੇ ਵਿੱਚ ਡੂੰਘੀਆਂ ਜੜ੍ਹਾਂ ਜਮਾਈ ਬੈਠੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਆਮ ਆਦਮੀ ਸਰਕਾਰ ਦਾ ਸੱਤਾ ਵਿੱਚ ਆਉਣਾ ਪੰਜਾਬ ਦੇ ਲੋਕਾਂ ਲਈ ਠੰਢੀ ਹਵਾ ਦੇ ਝੋਕੇ ਵਰਗਾ ਹੈ ਕਿਉਂਕਿ ਇਹ ਸਰਕਾਰ ਨਾ ਸਿਰਫ਼ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਲਈ ਵਚਨਬੱਧ ਹੈ, ਸਗੋਂ ਸਾਡੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਵੀ ਅਹਿਦ ਲਿਆ ਹੈ।ਸਾਰੇ ਪੰਜਾਬੀਆਂ ਨੂੰ ਸੂਬੇ ਨੂੰ ਮੁੜ ਖ਼ੁਸ਼ਹਾਲ ਬਣਾਉਣ ਅਤੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸਰਕਾਰ ਬਣਾਉਣ ਦੇ ਰੂਪ ਵਿੱਚ ਲੋਕਾਂ ਨੇ ਇਕ ਪੌਦਾ ਲਗਾਇਆ ਹੈ, ਜੋ ਹੁਣ ਫਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਰੋਜ਼ਾਨਾ ਪੰਜਾਬ ਵਿਕਾਸ ਤੇ ਤਰੱਕੀ ਦੀ ਰਾਹ ਉਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ ਅਤੇ ਰੰਗਲਾ ਪੰਜਾਬ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਤਰੱਕੀ ਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਅੱਜ ਦੇ ਇਤਿਹਾਸਕ ਮੌਕੇ ਉਤੇ ਭਗਵੰਤ ਮਾਨ ਨੇ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਵੱਲੋਂ ਪਿਆਰ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਦਿਖਾਏ ਰਾਹ ਉਤੇ ਚੱਲਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਸਾਡੇ ਆਜ਼ਾਦੀ ਸੰਗਰਾਮੀਏ ਅਤੇ ਕੌਮੀ ਨਾਇਕਾਂ ਦੇ ਸੁਪਨੇ ਪੂਰੇ ਕਰਨ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਅਸਥਿਰ ਕਰਨ ਦੀ ਤਾਕ ਵਿਚ ਕੁਝ ਫੁੱਟਪਾਊ ਤਾਕਤਾਂ ਦੇ ਘਿਨਾਉਣੇ ਮਨਸੂਬਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਦੀ ਧਰਤੀ ਬਹੁਤ ਜਰਖੇਜ਼ ਹੈ ਅਤੇ ਇਸ `ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਇੱਥੇ ਨਫ਼ਰਤ ਅਤੇ ਫਿਰਕਾਪ੍ਰਸਤੀ ਦੇ ਬੀਜ ਕਦੇ ਵੀ ਨਹੀਂ ਪੁੰਗਰ ਸਕਦੇ।ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੂਣ ਹੱਤਿਆ ਦੇ ਅਣਮਨੁੱਖੀ ਵਰਤਾਰੇ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਮੌਕਾ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੀਆਂ ਹਿੱਸੇਦਾਰ ਬਣ ਰਹੀਆਂ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਪੰਜਾਬੀਆਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਅਤੇ ਜੀਵਨ ਨੇ ਪੰਜਾਬੀਆਂ ਨੂੰ ਮਾਤ ਭੂਮੀ ਦੀ ਰਾਖੀ ਲਈ ਮਿਸਾਲੀ ਕੁਰਬਾਨੀਆਂ ਲਈ ਪ੍ਰੇਰਿਆ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੇ ਦਰਸਾਏ ਮਾਰਗ `ਤੇ ਚੱਲ ਕੇ ਸੂਬੇ ਦੀ ਸੇਵਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਡਾ ਰਾਹ ਕੰਡਿਆਂ ਨਾਲ ਭਰਿਆ ਹੋਇਆ ਹੈ ਪਰ ਸੂਬਾ ਸਰਕਾਰ ਦੇ ਇਰਾਦੇ ਨੇਕ ਅਤੇ ਦ੍ਰਿੜ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ: ਬੀ.ਆਰ.ਅੰਬੇਦਕਰ ਦੇ ਆਦਰਸ਼ਾਂ `ਤੇ ਚੱਲਦਿਆਂ ਲੋਕਾਂ ਦੇ ਸਹਿਯੋਗ ਨਾਲ ਅੱਗੇ ਵਧ ਰਹੀ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਮੁਫਤ ਪ੍ਰਦਾਨ ਕਰਨਗੇ। ਭਗਵੰਤ ਮਾਨ ਨੇ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਲਈ ਮੀਲ ਪੱਥਰ ਸਾਬਤ ਹੋਣਗੇ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਮੋੜਨ ਲਈ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਨੇ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕਰਨਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਬਣਨਗੇ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 74 ਲੱਖ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਮਿਲੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਜਨਵਰੀ ਮਹੀਨੇ ਵਿੱਚ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਲਗਭਗ 90 ਫੀਸਦੀ ਹੋਵੇਗਾ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮੱਤੇਵਾੜਾ ਵਿਖੇ ਟੈਕਸਟਾਈਲ ਪਾਰਕ ਬਣਨ ਦੀ ਇਜਾਜ਼ਤ ਨਹੀਂ ਦੇਵੇਗੀ ਜਿਸ ਨੂੰ ਲੁਧਿਆਣਾ ਦੇ ਫੇਫੜੇ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦੀ ਪੇਸ਼ਕਸ਼ ਪਹਿਲਾਂ ਹੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਵਚਨਬੱਧ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਸੂਬੇ ਦੇ ਪੁਲੀਸ ਮੁਖੀ ਗੌਰਵ ਯਾਦਵ ਦੇ ਨਾਲ ਪਰੇਡ ਕਮਾਂਡਰ ਏ.ਐਸ.ਪੀ ਮਨਿੰਦਰ ਸਿੰਘ, ਆਈ.ਪੀ.ਐਸ. ਦੀ ਅਗਵਾਈ ਹੇਠ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲੀਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬਰਾਸ ਬੈਂਡ ਅਤੇ ਸਕੂਲੀ ਬੈਂਡਾਂ ਦੀਆਂ 11 ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਮੌਕੇ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਜੀਤ ਕੌਰ ਮਾਣੂੰਕੇ, ਰਾਜਿੰਦਰ ਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਾਕਮ ਸਿੰਘ ਠੇਕੇਦਾਰ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲਾ ਅਤੇ ਸੈਸ਼ਨ ਮੁਨੀਸ਼ ਬਾਂਸਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ, ਡਾ ਕੇ ਐਨ ਐਸ ਕੰਗ, ਸੁਰੇਸ਼ ਗੋਇਲ, ਹਰਭੁਪਿੰਦਰ ਸਿੰਘ ਧਰੌੜ, ਜੱਸੀ ਖੰਗੂੜਾ, ਸ਼ਰਨਪਾਲ ਸਿੰਘ ਮੱਕੜ ਤੇ ਅਮਨਦੀਪ ਸਿੰਘ ਮੋਹੀ ਆਦਿ ਹਾਜ਼ਰ ਸਨ।

News By ;  Manjinder Gill ( 7888466199 )

 

ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਸਕੂਲ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ

ਜਗਰਾਉਂ (ਅਮਿਤ ਖੰਨਾ )ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਸੰਦਰਭ ਵਿੱਚ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀ. ਸੈ. ਸਕੂਲ ਜਗਰਾਉਂ ਵਿਖੇ ਪ੍ਰਿੰ. ਸ਼੍ਰੀ ਮਤੀ ਨੀਲੂ ਨਰੂਲਾ ਜੀ ਦੀ ਅਗਵਾਈ ਅਧੀਨ ਜਸ਼ਨ-ਏ-ਅਜ਼ਾਦੀ ਸੰਬੰਧਿਤ ਪ੍ਰੋਗਰਾਮ ਮਨਾਇਆ ਗਿਆ। ਸਭ ਤੋਂ ਪਹਿਲਾ ਮੈਨੇਜਮੈਂਟ ਕਮੇਟੀ ਅਤੇ ਲਾਇਨ ਕਲੱਬ ਦੇ ਮੈਂਬਰਾਂ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਹੋਈ । ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਜੱਵਲਤ ਕਰਕੇ ਕੀਤੀ ਗਈ । ਮੰਚ ਸੰਭਾਲਦੇ ਹੋਏ ਦੀਦੀ ਜਤਿੰਦਰ ਕੌਰ ਨੇ ਸੁਤੰਤਰਤਾ ਦਿਵਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ 15 ਅਗਸਤ 1947 ਦਾ ਦਿਨ ਭਾਰਤ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ, ਇਸ ਦਿਨ ਸਾਡਾ ਦੇਸ਼ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਹੋਇਆ ਸੀ । ਇਸ ਦਿਨ ਰਾਜਧਾਨੀ ਦਿੱਲੀ ਵਿਖੇ ਦੇਸ਼ ਦੇ ਪ੍ਰਧਾਨ - ਮੰਤਰੀ ਹਰ ਸਾਲ ਤਿਰੰਗਾ ਲਹਿਰਾਉਂਦੇ ਹਨ। ਤਿਰੰਗੇ ਨੂੰ 21ਤੋਪਾਂ ਦੀ ਸਲਾਮੀ ਦਿੱਤੀ ਜਾਂਦੀ ਹੈ, ਫਿਰ ਰਾਸ਼ਟਰੀ ਗਾਨ ਹੁੰਦਾ ਹੈ । ਸੁਤੰਤਰਤਾ ਦਾ ਪ੍ਰਤੀਕ ਇਹ ਦਿਨ ਭਾਰਤ ਦੇ ਕੋਨੇ ਕੋਨੇ ਵਿੱਚ ਮਨਾਇਆ ਜਾਂਦਾ ਹੈ । 15 ਅਗਸਤਦੀ ਸਵੇਰ ਨੂੰ ਰਾਸ਼ਟਰੀ ਸਤਰ ਦੇ ਨੇਤਾ  ਰਾਜਘਾਟ ਆਦਿ ਸਮਾਧੀਆਂ ਤੇ ਜਾ ਕੇ ਬਾਪੂ ਮਹਾਤਮਾ ਗਾਂਧੀ ਤੇ ਸੁਤੰਤਰਤਾ ਸੈਨਾਨੀਆਂ  ਨੂੰ ਸ਼ਰਧਾਂਜਲੀ ਭੇਂਟ ਕਰਦੇ ਹਨ, ਫਿਰ ਸੈਨਾ ਦੇ ਤਿੰਨ ਅੰਗ ਜਲ ਸੈਨਾ , ਥਲ ਸੈਨਾ ਤੇ  ਵਾਯੂ ਸੈਨਾ ਦੀ ਪਰੇਡ ਦਾ ਨਿਰੀਖਣ ਕਰਦੇ ਤੇ ਸਲਾਮੀ ਵੀ ਦਿੰਦੇ ਹਨ । ਲੋਕ ਆਪਣੇ ਘਰਾਂ ਤੇ ਦੁਕਾਨਾਂ ਤੇ ਤਿਰੰਗਾ ਲਹਿਰਾਉਂਦੇ ਹਨ। ਇਹ ਦਿਨ ਸਾਨੂੰ ਯਾਦ ਕਰਵਾਉਂਦਾ ਹੈ ਕਿ ਏਨੀਆਂ ਕੁਰਬਾਨੀਆਂ ਦੇ ਕੇ ਅਸੀਂ ਅਜ਼ਾਦੀ ਪ੍ਰਾਪਤ ਕੀਤੀ ਹੈ ਤੇ ਸਾਨੂੰ ਇਸ ਦੀ ਰੱਖਿਆ ਕਰਨੀ ਚਾਹੀਦੀ ਹੈ । ਉਪਰੰਤ ਮਾਣਯੋਗ ਨਰੇਂਦਰ ਮੋਦੀ ਜੀ ਦੁਆਰਾ ਚਲਾਇਆ ਗਿਆ  ਸਵੱਛਤਾ ਅਭਿਆਨ ਨੂੰ ਦਰਸਾਉਂਦਾ ਨੁੱਕੜ ਨਾਟਕ ਬੱਚਿਆਂ ਵੱਲੋਂ ਪ੍ਰਦਰਸ਼ਿਤ ਕੀਤਾ ਗਿਆ। ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਲਾਇਨ ਕਲੱਬ ਵੱਲੋਂ 1100/- ਰੁਪਏ ਇਨਾਮ ਵਜੋਂ ਦਿੱਤੇ ਗਏ। ਗਿਆਰਵੀਂ ਜਮਾਤ ਦੇ ਵਿਦਿਆਰਥੀ ਹਰਮਨ ਨੇ ਗੀਤ "ਤੇਰੀ ਮਿੱਟੀ ਮੇਂ ਮਿਲ ਜਾਵਾਂ"  ਗਾ ਕੇ ਆਪਣੇ ਅੰਦਰਲੇ ਦੇਸ਼ ਭਗਤੀ ਦੇ ਜਜ਼ਬੇ ਨੂੰ ਪ੍ਰਗਟ ਕੀਤਾ ।ਇਸ ਉਪਰੰਤ ਸਕੂਲ ਦੇ ਪ੍ਰਧਾਨ ਸ਼੍ਰੀਮਤੀ ਡਾ . ਅੰਜੂ ਗੋਇਲ ਜੀ ਨੇ ਆਪਣੇ ਪਤੀ ਸ਼੍ਰੀ ਵਿਵੇਕ ਗੋਇਲ ਜੀ ਦੀ ਲਿਖੀ ਕਵਿਤਾ "ਅਭੀ ਤੋ ਹਮਨੇ ਸ਼ੁਰੂ ਕੀਆ ਹੈ, ਅਬੀ ਤੋਂ ਪਿਕਚਰ ਬਾਕੀ ਹੈ" ਗਾ ਕੇ ਆਪਣੇ ਜਜ਼ਬਾਤਾਂ ਨੂੰ ਸਾਂਝੇ ਕੀਤਾ ।  ਦੇਸ਼ ਭਗਤੀ ਦੇ ਜਜ਼ਬਿਆਂ ਨਾਲ ਭਰਪੂਰ ਕੋਰਿਓਗਰਾਫ਼ੀ "ਏ ਵਤਨ ਮੇਰੇ ਵਤਨ" ਵੀ ਕਿਸੇ ਪੱਖੋਂ  ਘੱਟ ਨਹੀਂ ਸੀ ਤਾਂ ਬੱਚਿਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ । ਲਾਇਨ ਕੱਲਬ ਦੇ ਸੈਕਟਰੀ ਸ . ਪਰਮਿੰਦਰ ਸਿੰਘ ਜੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਅਸੀਂ ਉਸ ਅਜ਼ਾਦ ਦੇਸ਼ ਦੇ ਬਾਸ਼ਿੰਦੇ ਹਾਂ, ਜਿੱਥੇ ਕਦੇ ਅੰਗਰੇਜ਼ਾਂ ਦਾ ਰਾਜ ਹੁੰਦਾ ਸੀ । ਜੇਕਰ ਅਸੀਂ ਪੜ੍ਹਾਂਗੇ ਤਾਂ ਅਸੀਂ ਅਜ਼ਾਦੀ ਦਾ ਮਤਲਬ ਸਮਝ ਸਕਦੇ ਹਾਂ ਤਾਂ ਬੱਚਿਓ ਆਪਣਾ ਲਕਸ਼ ਨਿਰਧਾਰਿਤ ਕਰਦੇ ਹੋਏ ਖੂਬ ਪੜੋ। ਲਾਇਨ ਕਲੱਬ ਵੱਲੋਂ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਨਾਲ ਹੀ ਪ੍ਰਬੰਧ ਸਮਿਤੀ ਦਾ ਧੰਨਵਾਦ ਕੀਤਾ। ਇਸ ਸ਼ੁੱਭ ਮੌਕੇ 'ਤੇ ਲਾਇਨ ਕਲੱਬ ਦੇ ਮੈਂਬਰਾਂ ਵੱਲੋਂ ਸਕੂਲ ਨੂੰ ਛੇ ਕੁਰਸੀਆਂ ਅਤੇ ਤਿੰਨ ਬੈਂਚਾਂ ਦਾ ਯੋਗਦਾਨ ਦਿੱਤਾ ਗਿਆ। ਇਸ ਮੌਕੇ 'ਤੇ ਸ਼ਾਮਲ ਪਤਵੰਤੇ ਸੱਜਣ ਸਕੂਲ ਦੇ ਪੈਟਰਨ ਸ . ਰਵਿੰਦਰ ਸਿੰਘ ਵਰਮਾ ਜੀ,  ਪ੍ਰਧਾਨ ਡਾ . ਅੰਜੂ ਗੋਇਲ ਜੀ, ਪ੍ਰਬੰਧਕ ਐਡਵੋਕੇਟ ਸ਼੍ਰੀ ਵਿਵੇਕ ਭਾਰਦਵਾਜ ਜੀ, ਸ੍ਰੀ ਦਰਸ਼ਨ ਲਾਲ ਜੀ, ਪ੍ਰਿੰ. ਸ਼੍ਰੀਮਤੀ ਨੀਲੂ ਨਰੂਲਾ ਜੀ, ਸਮੂਹ ਸਟਾਫ ਦੇ ਨਾਲ-ਨਾਲ ਲਾਇਨ ਕਲੱਬ ਦੇ ਮੈਂਬਰ ਪ੍ਰਧਾਨ ਸ੍ਰੀ ਸ਼ਰਨਦੀਪ ਸਿੰਘ ਬੈਨੀਪਾਲ ਜੀ , ਸੈਕਟਰੀ ਸ .ਪਰਮਿੰਦਰ ਸਿੰਘ ਜੀ, ਖ਼ਜ਼ਾਨਚੀ ਸ . ਹਰਪ੍ਰੀਤ ਸਿੰਘ ਸੱਗੂ ਜੀ, ਸ. ਜਸਪ੍ਰੀਤ ਸਿੰਘ ਮੱਲ੍ਹੀ ਜੀ, ਸ. ਹਰਮਿੰਦਰ ਸਿੰਘ ਬੋਪਾਰਾਏ ਜੀ , ਸ .ਪਰਮਵੀਰ ਸਿੰਘ ਗਿੱਲ ਜੀ , ਸ . ਮਨਜੀਤ ਸਿੰਘ ਮਠਾੜੂ ਜੀ, ਸ਼੍ਰੀ ਕੁਨਾਲ ਬੱਬਰ ਜੀ, ਸ . ਗੁਰਵਿੰਦਰ ਸਿੰਘ ਭੱਠਲ ਜੀ, ਐਡਵੋਕੇਟ ਸ਼੍ਰੀ ਵਿਵੇਕ ਭਾਰਦਵਾਜ ਜੀ ਅਤੇ ਸ਼੍ਰੀ ਮੋਹਿਤ ਵਰਮਾ ਜੀ ਸ਼ਾਮਲ ਸਨ ।

ਡੀ .ਏ.ਵੀ ਸੈਂਟਨਰੀ ਪਬਲਿਕ ਸਕੂਲ, ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ

ਜਗਰਾਉ 15 ਅਗਸਤ (ਅਮਿਤਖੰਨਾ)ਡੀ .ਏ.ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਵਿਖੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਇਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਸ੍ਰੀ ਬ੍ਰਿਜਮੋਹਨ ਬੱਬਰ ਜੀ ਨੇ ਅਧਿਆਪਕ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸ ਉਪਰੰਤ ਸਾਰੇ ਹਾਜ਼ਰ ਅਧਿਆਪਕ ਸਾਹਿਬਾਨਾਂ ਨੇ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਤੇ ਅੱਟਲ ਟਿੰਕਰਿੰਗ ਲੈਬ ਦਾ ਉਦਘਾਟਨ ਵੀ ਕੀਤਾ ਗਿਆ। ਇਸ ਅਟੱਲ ਲੈਬ ਉਦਘਾਟਨ ਦਿਵਸ ਦੇ ਮੁੱਖ ਮਹਿਮਾਨ ਸ੍ਰੀ ਜੇ. ਪੀ. ਸ਼ੂਰ ਜੀ(ਡਾਇਰੈਕਟਰ ps-1, ਏਡਿਡ ਸਕੂਲ) ਪਹੁੰਚੇ। ਇਨ੍ਹਾਂ ਦੇ ਨਾਲ-ਨਾਲ ਡਾਕਟਰ ਸੁਖਵੰਤ ਕੌਰ ਭੁੱਲਰ (ਮੈਨੇਜਰ ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ) ਸ੍ਰੀਮਤੀ ਸੋਨਾਲੀ ਸ਼ਰਮਾ (ਪ੍ਰਿੰਸੀਪਲ ਆਰ. ਐੱਮ. ਬੀ. ਡੀ. ਏ .ਵੀ ਪਬਲਿਕ ਸਕੂਲ ,ਨਵਾਂ ਸ਼ਹਿਰ) ਡਾਕਟਰ ਅਨੁਜ ਕੁਮਾਰ (ਪ੍ਰਿੰਸੀਪਲ ਡੀ .ਏ .ਵੀ ਕਾਲਜ ਜਗਰਾਉਂ) ਸ੍ਰੀ ਮਾਨ ਪਰਮਜੀਤ ਕੁਮਾਰ(ਪ੍ਰਿੰਸੀਪਲ ਜੀ ਐਨ. ਬੀ. ਡੀ .ਡੀ.ਏ .ਵੀ ਪਬਲਿਕ ਸਕੂਲ, ਭਿੱਖੀਵਿੰਡ) ਸ੍ਰੀ ਮਾਨ ਰਾਜ ਕੁਮਾਰ ਭੱਲਾ (ਐਲ. ਐਮ. ਸੀ. ਮੈਂਬਰ ਡੀ. ਏ.ਵੀ.ਸੈਂਟਨਰੀ  ਪਬਲਿਕ ਸਕੂਲ, ਜਗਰਾਉਂ ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਪ੍ਰੋਗਰਾਮ ਦੀ ਸ਼ੁਰੂਆਤ ਦੀਪ ਰੌਸ਼ਨ ਕਰਨ ਨਾਲ ਕੀਤੀ ਗਈ ਅਤੇ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਗਈ ਕਿ ਸਾਰਾ ਸੰਸਾਰ ਗਿਆਨ ਦੇ ਚਾਨਣ ਨਾਲ ਪ੍ਰਕਾਸ਼ਮਾਨ ਹੋਵੇ। ਇਸ ਉਪਰੰਤ ਆਏ ਮਹਿਮਾਨਾਂ ਨੂੰ ਗੁਲਦਸਤੇ ਭੇਂਟ ਕੀਤੇ ਗਏ ।ਵਿਦਿਆਰਥੀਆਂ ਨੇ ਸਵਾਗਤ ਗੀਤ ਗਾਇਆ। ਆਏ ਮਹਿਮਾਨਾਂ  ਪ੍ਰਿੰਸੀਪਲ ਸ੍ਰੀ ਬ੍ਰਿਜ ਮੋਹਨ ਬੱਬਰ ਨੇ ਸਵਾਗਤ ਕੀਤਾ ਅਤੇ ਸਕੂਲ ਦੀਆਂ ਮੁੱਖ ਉਪਲੱਬਧੀਆਂ ਤੋਂ ਵੀ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸਾਇੰਸ ਪ੍ਰੋਜੈਕਟਾਂ ਦੀ ਵੀ ਪੇਸ਼ਕਾਰੀ ਕੀਤੀ ਅਤੇ ਦੇਸ਼ ਭਗਤੀ ਦੇ ਗੀਤ ਗਾ ਕੇ ਸਾਰੇ ਵਾਤਾਵਰਨ ਨੂੰ ਭਗਤੀ ਭਾਵ ਨਾਲ ਗੱੜਚ ਕਰ ਦਿੱਤਾ। ਸਾਰਾ ਵਾਤਾਵਰਨ ਦੇਸ਼ ਭਗਤੀ ਦੀ ਭਾਵ ਨਾਲ ਭਰ ਗਿਆ। ਇਸ ਪ੍ਰੋਗਰਾਮ ਅਧੀਨ ਹੀ ਪ੍ਰਿੰਸੀਪਲ ਸ੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਨਿਊਜ਼ਲੈਟਰ-2022 ਵੀ ਜ਼ਾਰੀ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਬਿ੍ਜ ਮੋਹਨ ਸਾਹਿਬ ਨੇ ਆਏ ਮਹਿਮਾਨਾਂ ਦਾ ਧੰਨਵਾਦ ਮੋਮੈਟੋਂ ਭੇਂਟ ਕਰਦਿਆਂ ਕੀਤਾ ਅਤੇ ਪ੍ਰੋਗਰਾਮ ਦੀ ਸਮਾਪਤੀ ਕੀਤੀ। ਉਨ੍ਹਾਂ ਅਧਿਆਪਕ ਸਾਹਿਬਾਨਾਂ ਦੀ ਤਸੱਲੀ ਬਖਸ਼ ਕਾਰਗੁਜ਼ਾਰੀ ਅਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

ਜਗਰਾਉਂ ਦੀ  ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਅੱਜ ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹ ਕੇ ਜਗਰਾਉਂ ਵਾਸੀਆਂ ਨੂੰ 75 ਵੇਂ ਆਜ਼ਾਦੀ ਦਿਹਾੜੇ ਤੇ ਦਿੱਤਾ ਵੱਡਾ ਤੋਹਫ਼ਾ

75 ਵੇਂ ਆਜ਼ਾਦੀ ਦਿਹਾੜੇ ਤੇ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ 75 ਆਮ ਆਦਮੀ ਕਲੀਨਿਕ  - ਬੀਬੀ ਸਰਬਜੀਤ ਕੌਰ ਮਾਣੂੰਕੇ
ਜਗਰਾਉਂ (ਅਮਿਤ ਖੰਨਾ )ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਇਸਦੀ ਸ਼ੁਰੂਆਤ ਅੱਡਾ ਰਾਏਕੋਟ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰ ਕੇ ਕੀਤੀ। ਇਸ ਮੌਕੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਹੁਣ ਸੂਬੇ 'ਚ ਲੋਕਾਂ ਨੂੰ ਮੁਫਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।ਜ਼ਿਕਰਯੋਗ ਹੈ ਕਿ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ। ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਨੇ ਝੰਡਾ ਬੁਲੰਦ ਰੱਖਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ

ਲੁਧਿਆਣਾ /ਜਗਰਾਉਂ (ਅਮਿਤ ਖੰਨਾ )ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਦੀਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ। ਅੱਜ ਦੇਸ਼ ਲਈ ਬਹੁਤ ਖਾਸ ਦਿਨ ਹੈ। 75 ਸਾਲ ਪਹਿਲਾਂ ਇਹ ਤਿਰੰਗਾ ਇਸ ਤਰ੍ਹਾਂ ਨਹੀਂ ਝੂਲਦਾ ਸੀ। ਇਸਦੀ ਥਾਂ ਇੱਕ ਹੋਰ ਝੰਡਾ ਸੀ। ਸਾਡੇ ਨੌਜਵਾਨਾਂ ਦਾ ਸੁਪਨਾ ਸੀ ਇਹ ਦੇਸ਼ ਸਾਡਾ ਹੈ ਪਰ ਝੰਡਾ ਕਿਸੇ ਹੋਰ ਦੇਸ਼ ਦਾ ਕਿਉਂ। ਉਹ ਆਜ਼ਾਦੀ ਦੀ ਲਹਿਰ ਵਿੱਚ ਕੁੱਦ ਪਿਆ। ਪੰਜਾਬ ਇਸ ਗੱਲ ਦਾ ਗਵਾਹ ਹੈ ਕਿ ਇਸ ਝੰਡੇ ਨੂੰ ਬੁਲੰਦ ਰੱਖਣ ਲਈ ਪੰਜਾਬ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਸਾਡੇ ਪੰਜਾਬ ਦੇ ਹਰ ਪਿੰਡ ਵਿੱਚ ਕਿਸੇ ਨਾਕਿਸੇ ਸ਼ਹੀਦ ਦੀ ਯਾਦ ਵਿੱਚ ਕੋਈ ਨਾ ਕੋਈ ਗੇਟ ਬਣਾਇਆ ਗਿਆ ਹੈ ਜਾਂ ਬੁੱਤ ਲਗਾਇਆ ਗਿਆ ਹੈ। ਪੰਜਾਬੀਆਂ ਵਿੱਚ ਜੁਰਮ ਵਿਰੁੱਧ ਲੜਨ ਦਾ ਜਜ਼ਬਾ ਬਹੁਤ ਪੁਰਾਣਾ ਹੈ। ਭਰੂਣ ਹੱਤਿਆ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ। ਉਹ ਸਭ ਤੋਂ ਅੱਗੇ ਰਹਿੰਦੀ ਹੈ। ਅੱਜ ਕੋਈ ਵੀ ਨਤੀਜਾ ਦੇਖੋ, ਇੱਕ ਹੀ ਲਾਈਨ ਹੈ, ਕੁੜੀਆਂ ਨੇ ਫਿਰ ਜਿੱਤ ਪ੍ਰਾਪਤ ਕੀਤੀ। ਅਸੀਂ ਅਜੇ ਪੂਰੀ ਤਰ੍ਹਾਂ ਆਜ਼ਾਦ ਨਹੀਂ ਹੋਏ ਜਿਵੇਂ ਸਾਡੇ ਸ਼ਹੀਦਾਂ ਨੇ ਆਜ਼ਾਦੀ ਦੀ ਕਲਪਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਮੈਂ ਕਹਿਣਾ ਚਾਹੁੰਦਾ ਹਾਂ ਕਿ ਸਾਡੀ ਪੂਰੀ ਟੀਮ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਅੱਜ ਵੀ ਬਜ਼ੁਰਗ ਇਸ ਨੂੰ ਆਜ਼ਾਦੀ ਦਾ ਦਿਨ ਨਹੀਂ ਕਹਿੰਦੇ। ਇਸ ਅਜ਼ਾਦੀ ਵਿੱਚ 10 ਲੱਖ ਲੋਕ ਮਾਰੇ ਗਏ, ਫਿਰ ਪਰਿਵਾਰ ਵਿਛੜ ਗਏ, ਇਸ ਵਿੱਚ ਵੀ ਪੰਜਾਬੀਆਂ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ।