ਕਾਲਕਾ-ਸ਼ਿਮਲਾ NH ‘ਤੇ ਪਹਾੜੀ ਧੱਸੀ, ਵਾਹਨਾਂ ਦੀ ਆਵਾਜਾਈ ਹੋਈ ਪ੍ਰਭਾਵਿਤ
ਚੰਡੀਗੜ- ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਸਬੰਧੀ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੇ ਅੱਜ ਇੱਕ ਪੱਤਰਕਾਰ ਸੰਮੇਲਨ ਵਿਚ ਵੱਡੇ ਖੁਲਾਸੇ ਕੀਤੇ।
ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਦੋਸ਼ੀ ਠਹਿਰਾਇਆ। ਉਹਨਾਂ ਨੇ ਬਰਗਾੜੀ ਬੇਅਦਬੀ ਮਾਮਲੇ ਵਿਚ ਪੁਲਿਸ ਦੀ ਭੂਮਿਕਾ ਉਤੇ ਵੀ ਸਵਾਲ ਉਠਾਏ। ਉਹਨਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਸਹੀ ਢੰਗ ਨਾਲ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਨੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਦਾ ਨਾਮ ਉਜਾਗਰ ਕਰਦਿਆਂ ਕਿਹਾ ਕਿ ਰਾਜਵਿੰਦਰ ਸਿੰਘ, ਗੁਰਜੰਟ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ ਅਤੇ ਗੋਰਾ ਸਿੰਘ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਮੈਂ ਮਾਮਲੇ ਦੀ ਜਾਂਚ ਪੂਰੀ ਇਮਾਨਦਾਰੀ ਨਾਲ ਕੀਤੀ ਸੀ, ਦੋਸ਼ੀਆਂ ਖਿਲਾਫ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।